ਬਟਾਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੀ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਸੰਧੂ ਨੇ ਆਪਣੇ ਸਾਥੀ ਨਿਸ਼ਾਨ ਸਿੰਘ ਵਾਸੀ ਜੋਰੀਆ ਕਲਾਂ ਰਾਹੀਂ ਪੁਲਿਸ ਥਾਣਿਆਂ ਅਤੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾਉਣ ਲਈ ਵਿਸਫੋਟਕ ਭੇਜੇ ਸਨ।